Search Header Logo
12 Maha - 4

12 Maha - 4

Assessment

Presentation

•

Philosophy

•

12th Grade - University

•

Hard

Created by

Bhupinder Singh

FREE Resource

7 Slides • 3 Questions

1

12 Maha - 4

Shabad 4

Slide image

2

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ 

ਜੇਠਿ = ਜੇਠ ਵਿਚ। ਹਰਿ ਜੁੜੰਦਾ ਲੋੜੀਐ = ਪ੍ਰਭੂ ਚਰਨਾਂ ਵਿਚ ਜੁੜਨਾ ਚਾਹੀਦਾ ਹੈ।

ਸਭਿ = ਸਾਰੇ ਜੀਵ। ਨਿਵੰਨਿ = ਨਿਊਂਦੇ ਹਨ।


ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ।

3

ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥  

ਸਜਣ ਦਾਵਣਿ = ਸੱਜਣ ਦੇ ਦਾਮਨ ਵਿਚ, ਪੱਲੇ ਵਿਚ। ਕਿਸੈ... ਬੰਨਿ = ਕਿਸੇ ਨੂੰ ਬੰਨ੍ਹਣ ਨਹੀਂ ਦੇਂਦਾ, ਕਿਸੇ ਜਮ ਆਦਿਕ ਨੂੰ ਆਗਿਆ ਨਹੀਂ ਦੇਂਦਾ ਕਿ ਉਸ ਜੀਵ ਨੂੰ ਬੰਨ੍ਹ ਕੇ ਅੱਗੇ ਲਾ ਲਏ।


ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ)।

4

ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥  

(ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ।

5

ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥  

ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥  

ਕਰੰਨਿ = ਕਰਦੇ ਹਨ।

(ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।


ਪ੍ਰਭਿ = ਪ੍ਰਭੂ ਨੇ। ਕਹੀਅਹਿ = ਕਹੇ ਜਾਂਦੇ ਹਨ।

ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ।

6

ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥  

ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥  

ਵਿੱਛੁੜਿ = ਪ੍ਰਭੂ ਤੋਂ ਵਿਛੁੜ ਕੇ।

(ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ?


ਸਾਧੂ ਸੰਗੁ = ਗੁਰੂ ਦਾ ਸਾਥ।

ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ।

7

ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  

ਤਿਸੁ = ਉਸ (ਮਨੁੱਖ) ਨੂੰ। ਜਿਸ ਕੈ ਮਥੰਨਿ = ਜਿਸ ਦੇ ਮੱਥੇ ਉੱਤੇ ॥੪॥

ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ॥੪॥

8

Poll

Why Guru Saheb used ਜਮ in the shabad.

Because it is true

Scary tactic

I want my mommy I am scared

To make a point

9

Multiple Select

What is ਜਮ

1

Jam

2

Frozen

3

Messenger of death

4

Miraculous cow

10

Multiple Select

ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥

1

Waheguru

2

Meeting

3

Separate

4

By itself

pattern-tertiary

12 Maha - 4

Shabad 4

Slide image

Show answer

Auto Play

Slide 1 / 10

SLIDE